ਜ਼ਿਲ੍ਹਾ ਗੁਰਦਾਸਪੁਰ ਅਤੇ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੇ ਪਿੰਡ ਅਲਾਵਲਵਾਲ ਦੇ ਰਹਿਣ ਵਾਲੇ ਨੌਜਵਾਨ ਅਜੇਪਾਲ ਸਿੰਘ ਗਿੱਲ ਪੁੱਤਰ ਪਰਉਪਕਾਰ ਸਿੰਘ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈਣ ਕਾਰਣ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪੁੱਤਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ। ਇਸ ਸਬੰਧੀ ਮ੍ਰਿਤਕ ਦੇ ਪਿਤਾ ਪਰਉਪਕਾਰ ਸਿੰਘ ਅਤੇ ਫੁੱਫੜ ਸੁਖਰਾਜ ਸਿੰਘ ਗਿੱਲ ਨੇ ਦੱਸਿਆ ਕਿ ਪਰਉਪਕਾਰ ਸਿੰਘ ਗਿੱਲ 8 ਸਾਲ ਪਹਿਲਾਂ ਅਮਰੀਕਾ ਦੇ ਓਰਗਨ ਸਟੇਟ ਪੋਟਲੈਂਡ ਸ਼ਹਿਰ ਗਿਆ ਸੀ ਜਿੱਥੇ ਉਸ ਦੀ ਹਾਰਟ ਅਟੈਕ ਨਾਲ ਮੌਤ ਹੋ ਗਈ।
ਉਨਾਂ ਦੱਸਿਆ ਕਿ ਅਜੇਪਾਲ ਸਿੰਘ ਆਪਣੇ ਦੋਸਤਾਂ ਨਾਲ ਰਹਿੰਦਾ ਸੀ ਤੇ ਉਹ ਹਰ ਰੋਜ਼ ਦੀ ਤਰ੍ਹਾਂ ਦੋਸਤਾਂ ਨਾਲ ਸੋਇਆ ਸੀ। ਜਦੋਂ ਸਵੇਰੇ ਅਜੇਪਾਲ ਨਾ ਉੱਠਿਆ ਤਾਂ ਦੋਸਤਾਂ ਨੇ ਉਸ ਨੂੰ ਹਿਲਾ ਕੇ ਦੇਖਿਆ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ।