ਬਾਲੀਵੁਡ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ। ਖਬਰਾਂ ਅਨੁਸਾਰ, ਉਹ ਗੋਆ ਦੇ ਡੋਨਾ ਪੌਲਾ ਸਥਿਤ ਆਪਣੇ ਘਰ ਵਿੱਚ ਬੇਹੋਸ਼ ਹਾਲਤ ਵਿੱਚ ਮਿਲੇ ਸਨ ਅਤੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਨਾਨਾ ਪਾਟੇਕਰ 75 ਸਾਲਾਂ ਦੇ ਸਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਸੁਣ ਕੇ ਹਰ ਕੋਈ ਸਦਮੇ ਵਿੱਚ ਹੈ। ਦੱਸਿਆ ਜਾ ਰਿਹਾ ਹੈ ਕਿ ਸਵੇਰੇ 5:20 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨਿਆ ਗਿਆ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਹਸਪਤਾਲ ਲਿਆਉਣ ਤੋਂ ਬਾਅਦ ਡਾਕਟਰਾਂ ਨੇ ਲਗਭਗ 45 ਮਿੰਟਾਂ ਤੱਕ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਹੁੰਗਾਰਾ ਨਾ ਮਿਲਣ ‘ਤੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਨਾਨਾ ਪਾਟੇਕਰ ਇੱਕ ਮਸ਼ਹੂਰ ਬਾਲੀਵੁੱਡ ਅਭਿਨੇਤਾ ਹਨ ਜਿਨ੍ਹਾਂ ਨੇ 1978 ਵਿੱਚ ਫਿਲਮ ਗਮਨ ਨਾਲ ਆਪਣੀ ਸ਼ੁਰੂਆਤ ਕੀਤੀ ਸੀ। ਉਹ ਹਿੰਦੀ ਅਤੇ ਮਰਾਠੀ ਸਿਨੇਮਾ ਦੋਵਾਂ ਵਿੱਚ ਇੱਕ ਮਸ਼ਹੂਰ ਅਦਾਕਾਰ ਹੈ। ਪਰਿੰਦਾ, ਪ੍ਰਹਾਰ, ਅੰਗਾਰ, ਕ੍ਰਾਂਤੀਵੀਰ,ਤਿਰੰਗਾ,ਖਾਮੋਸ਼ੀ ਅਤੇ ਅਬ ਤਕ ਛੱਪਨ ਵਰਗੀਆਂ ਫਿਲਮਾਂ ਨੇ ਪ੍ਰਸ਼ੰਸਕਾਂ ਦੇ ਦਿਲਾਂ ਵਿਚ ਖਾਸ ਥਾਂ ਬਣਾਈ ਹੈ।