ਅਮਰੀਕੀ ਉਦਯੋਗਪਤੀ ਵਿਵੇਕ ਰਾਮਾਸਵਾਮੀ ਨੇ ਅੱਜ ਐਲਾਨ ਕੀਤਾ ਕਿ ਉਹ ਆਇਓਵਾ ਕਾਕਸ ਵਿੱਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ 2024 ਦੀਆਂ ਰਾਸ਼ਟਰਪਤੀ ਚੋਣਾਂ ਵਿੱਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਬਣਨ ਦੀ ਦੌੜ ਤੋਂ ਹਟ ਰਹੇ ਹਨ। ਆਇਓਵਾ ਕਾਕਸ ਵਿੱਚ ਵੋਟਿੰਗ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਚੋਣ ਲਈ ਰਿਪਬਲਿਕਨ ਅਤੇ ਡੈਮੋਕਰੇਟਿਕ ਪਾਰਟੀਆਂ ਵਿਚਕਾਰ ਲੰਬੀ ਪ੍ਰਕਿਰਿਆ ਦੀ ਸ਼ੁਰੂਆਤ ਹੈ। ਬਾਇਓਟੈੱਕ ਉਦਯੋਗਪਤੀ ਰਾਮਾਸਵਾਮੀ (38) ਨੇ ਆਪਣੇ ਵਿਰੋਧੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਸਮਰਥਨ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਟਰੰਪ ਨੂੰ 21ਵੀਂ ਸਦੀ ਦਾ ਸਰਵੋਤਮ ਰਾਸ਼ਟਰਪਤੀ ਦੱਸਿਆ ਸੀ।