ਚੰਡੀਗੜ੍ਹ : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣ ਵਾਲਾ ਹੈ ਜਿਸ ਨਾਲ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। 14 ਮਾਰਚ ਤੋਂ ਲਗਾਤਾਰ ਤਿੰਨ ਦਿਨਾਂ ਲਈ ਗਰਜ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ।
ਚੰਡੀਗੜ੍ਹ ਮੌਸਮ ਵਿਭਾਗ ਦੇ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਵੀ ਬੱਦਲਵਾਈ ਰਹੇਗੀ। ਹਵਾਵਾਂ ਤੇਜ਼ ਰਫ਼ਤਾਰ ਨਾਲ ਚੱਲ ਰਹੀਆਂ ਹਨ, ਜੋ ਅਰਬ ਸਾਗਰ ਤੋਂ ਨਮੀ ਲੈ ਕੇ ਆ ਰਹੀਆਂ ਹਨ। ਇੱਕ ਟ੍ਰੈਫ਼ ਬਿਹਾਰ ਤੋਂ ਓਡੀਸ਼ਾ, ਨਾਗਾਲੈਂਡ ਅਤੇ ਅਸਾਮ ਤੱਕ ਫੈਲਿਆ ਹੋਇਆ ਹੈ ਅਤੇ ਇੱਕ ਚੱਕਰਵਾਤੀ ਸਰਕੂਲੇਸ਼ਨ ਬਣਿਆ ਹੋਇਆ ਹੈ।
ਹਰਿਆਣਾ ‘ਚ ਵੀ 14 ਮਾਰਚ ਨੂੰ ਪੱਛਮੀ ਗੜਬੜੀ ਦੇ ਕਾਰਨ ਰਾਜ ਦੇ ਕੁਝ ਹਿੱਸਿਆਂ ਵਿੱਚ ਗਰਜ ਬੂੰਦਾਬਾਂਦੀ ਅਤੇ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ। ਤਾਪਮਾਨ 2 ਤੋਂ 4 ਡਿਗਰੀ ਤੱਕ ਘੱਟ ਸਕਦਾ ਹੈ। ਮੌਸਮ ਵਿਹਾਗ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। 14, 15 ਅਤੇ 16 ਮਾਰਚ ਨੂੰ ਕਈ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਉਸ ਤੋਂ ਬਾਅਦ ਤਾਪਮਾਨ ਵਿੱਚ ਲਗਭਗ 2 ਤੋਂ 4 ਡਿਗਰੀ ਸੈਲਸੀਅਸ ਦੀ ਗਿਰਾਵਟ ਆ ਸਕਦੀ ਹੈ।
ਦੱਸ ਦਈਏ ਕਿ ਹਰਿਆਣਾ ਵਿੱਚ ਮੰਗਲਵਾਰ ਨੂੰ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.7 ਡਿਗਰੀ ਸੈਲਸੀਅਸ ਵਧ ਗਿਆ, ਜੋ ਆਮ ਨਾਲੋਂ 6.3 ਡਿਗਰੀ ਵੱਧ ਪਹੁੰਚ ਗਿਆ। ਨੌਂ ਸ਼ਹਿਰਾਂ ਵਿੱਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ ਗਿਆ।
ਮਹੇਂਦਰਗੜ੍ਹ 37.1 ਡਿਗਰੀ ਸੈਲਸੀਅਸ ਦੇ ਵੱਧ ਤੋਂ ਵੱਧ ਤਾਪਮਾਨ ਨਾਲ ਰਾਜ ਦਾ ਸਭ ਤੋਂ ਗਰਮ ਸਥਾਨ ਰਿਹਾ। ਨਾਰਨੌਲ, ਹਿਸਾਰ, ਨੂਹ, ਭਿਵਾਨੀ, ਚਰਖੀ ਦਾਦਰੀ ਅਤੇ ਗੁਰੂਗ੍ਰਾਮ ਸਮੇਤ ਕਈ ਹੋਰ ਥਾਵਾਂ ‘ਤੇ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਕਾਫ਼ੀ ਹੱਦ ਤੱਕ ਕੋਈ ਬਦਲਾਅ ਨਹੀਂ ਰਹੇਗਾ। ਉਸ ਤੋਂ ਬਾਅਦ ਠੰਡੀਆਂ ਹਵਾਵਾਂ ਤੇ ਹਲਕੀ ਬਾਰਿਸ਼ ਨਾਲ ਰਾਹਤ ਮਿਲੇਗੀ।
