ਚੰਡੀਗੜ੍ਹ: ਪੰਜਾਬ ਵਿੱਚ 2027 ਦੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਵਿੱਚ ਵਾਪਸੀ ਬਾਰੇ ਅਟਕਲਾਂ ਤੇਜ਼ ਹੋ ਗਈਆਂ ਹਨ। ਸਾਬਕਾ CM ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਵੱਡਾ ਦਾਅਵਾ ਕੀਤਾ ਹੈ। ਭੁਪਿੰਦਰ ਹੁੱਡਾ ਨੇ ਕੈਪਟਨ ਅਮਰਿੰਦਰ ਦੇ ਘਰ ਵਾਪਸੀ ਦੇ ਸੰਕੇਤ ਦਿੱਤੇ ਹਨ। ਭੁਪਿੰਦਰ ਹੁੱਡਾ ਨੇ ਕਿਹਾ ਕਿ ਕੈਪਟਨ ਸਾਹਬ ਸਾਡੇ ਸੰਪਰਕ ‘ਚ ਹਨ। ਉਨ੍ਹਾਂ ਆਖਿਆ ਕਿ ਕੈਪਟਨ ਕਾਂਗਰਸ ਦੇ ਸੀਨਿਅਰ ਆਗੂ ਰਹੇ ਹਨ। ਇਸ ਨਾਲ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਹੁੱਡਾ ਕੈਪਟਨ ਅਮਰਿੰਦਰ ਦੀ ਕਾਂਗਰਸ ਪਾਰਟੀ ਵਿੱਚ ਵਾਪਸੀ ਦੀ ਕੋਸ਼ਿਸ਼ ਕਰ ਰਹੇ ਹਨ।
ਕੈਪਟਨ ਅਮਰਿੰਦਰ ਸਿੰਘ ਬੀਤੇ ਦਿਨੀਂ ਰਾਹੁਲ ਦੀ ਤਾਰੀਫ਼ ਕਰਦੇ ਵੀ ਨਜ਼ਰ ਆਏ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਕਾਂਗਰਸ ਵਾਪਸੀ ਦੀ ਚਰਚਾ ਚੱਲ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕੇਵਲ ਢਿੱਲੋਂ ਨੂੰ ਭਾਜਪਾ ਪ੍ਰਧਾਨ ਵਜੋਂ ਨਿਯੁਕਤ ਕਰਨ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਉਨ੍ਹਾਂ ਕੋਲ ਪੰਜਾਬ ਵਿੱਚ ਸਰਕਾਰ ਬਣਾਉਣ ਅਤੇ ਸੰਗਠਨ ਚਲਾਉਣ ਦੀ ਯੋਗਤਾ ਦੀ ਘਾਟ ਹੈ।
ਉੱਥੇ ਹੀ ਇਸ ਮਾਮਲੇ ਵਿੱਚ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰਿਤਪਾਲ ਸਿੰਘ ਬਾਲੀਵਾਲ ਨੇ ਕਿਹਾ ਕਿ ਸੰਪਰਕ ਵਿੱਚ ਰਹਿਣਾ ਕੋਈ ਵੱਡੀ ਗੱਲ ਨਹੀਂ ਹੈ। ਰਣਦੀਪ ਸੁਰਜੇਵਾਲਾ ਅਤੇ ਕੁਮਾਰੀ ਸ਼ੈਲਜਾ ਦਾ ਕਹਿਣਾ ਹੈ ਕਿ ਹੁੱਡਾ ਕਿਸੇ ਦੇ ਸੰਪਰਕ ਵਿੱਚ ਨਹੀਂ ਰਹਿੰਦੇ। ਹੁੱਡਾ ਨੇ ਸਿਰਫ਼ ਸੰਪਰਕ ਵਿੱਚ ਹੋਣ ਦੀ ਗੱਲ ਕੀਤੀ ਹੈ; ਇਸ ਤੋਂ ਕੋਈ ਹੋਰ ਅਰਥ ਨਹੀਂ ਕੱਢੇ ਜਾਣੇ ਚਾਹੀਦੇ।
