ਭਾਰਤੀ ਟੀਮ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ ਹਰਾ ਕੇ ਨੌਵੀਂ ਵਾਰ ਫਾਈਨਲ ‘ਚ ਪਹੁੰਚੀ ਹੈ। ਭਾਰਤ ਨੇ ਸੈਮੀਫਾਈਨਲ ‘ਚ ਬੰਗਲਾਦੇਸ਼ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਲਈ ਸਮ੍ਰਿਤੀ ਮੰਧਾਨਾ ਨੇ 39 ਗੇਂਦਾਂ ‘ਤੇ 55 ਦੌੜਾਂ ਬਣਾਈਆਂ। ਸ਼ੈਫਾਲੀ ਵਰਮਾ ਨੇ 28 ਗੇਂਦਾਂ ‘ਤੇ 26 ਦੌੜਾਂ ਦੀ ਪਾਰੀ ਖੇਡੀ।
ਇਸ ਤੋਂ ਪਹਿਲਾਂ ਬੰਗਲਾਦੇਸ਼ ਲਈ ਨਿਗਾਰ ਸੁਲਤਾਨਾ ਨੇ 32 ਅਤੇ ਸ਼ੋਰਨਾ ਅਖਤਰ ਨੇ ਨਾਬਾਦ 19 ਦੌੜਾਂ ਬਣਾਈਆਂ। ਸੱਤ ਹੋਰ ਬੱਲੇਬਾਜ਼ ਦੋਹਰਾ ਅੰਕੜਾ ਵੀ ਪਾਰ ਨਹੀਂ ਕਰ ਸਕੇ। ਭਾਰਤੀ ਤੇਜ਼ ਗੇਂਦਬਾਜ਼ ਰੇਣੂਕਾ ਸਿੰਘ ਅਤੇ ਸਪਿਨਰ ਰਾਧਾ ਯਾਦਵ ਨੇ 3-3 ਵਿਕਟਾਂ ਲਈਆਂ। ਪੂਜਾ ਵਸਤਰਕਾਰ ਅਤੇ ਦੀਪਤੀ ਸ਼ਰਮਾ ਨੂੰ ਇਕ-ਇਕ ਵਿਕਟ ਮਿਲੀ।