ਅੰਮ੍ਰਿਤਸਰ: ਪੰਜਾਬ ਵਿੱਚ ਸੁਰੱਖਿਆ ਨੂੰ ਲੈ ਕੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ, ਜਿੱਥੇ ਅਕਸਰ ਗੋਲੀਬਾਰੀ ਅਤੇ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਅੰਮ੍ਰਿਤਸਰ ਦੇ ਪਿੰਡ ਚੰਨੰਣਕੇ ਵਿੱਚ ਵਾਪਰਿਆ, ਜਿੱਥੇ ਗੁਰਦੁਆਰਾ ਸਾਹਿਬ ਦੇ ਬਾਹਰ ਇੱਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ।
ਘਟਨਾ ਦੀ ਪੂਰੀ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋਈ ਹੈ। ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਨੌਜਵਾਨ ਮੋਟਰਸਾਈਕਲ ‘ਤੇ ਜਾ ਰਿਹਾ ਸੀ ਜਦੋਂ ਤਿੰਨ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਘੇਰ ਲਿਆ। ਇਸ ਤੋਂ ਬਾਅਦ, ਦੋ ਨੌਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾਈਆਂ, ਜਦਕਿ ਤੀਜਾ ਨੌਜਵਾਨ ਮੋਟਰਸਾਈਕਲ ‘ਤੇ ਖੜ੍ਹਾ ਰਿਹਾ। ਇਸ ਗੋਲੀਬਾਰੀ ਵਿੱਚ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ, ਮ੍ਰਿਤਕ ਨੌਜਵਾਨ ਦਾ ਨਾਮ ਜੁਗਰਾਜ ਸਿੰਘ ਸੀ ਅਤੇ ਉਸ ਦੀ ਉਮਰ ਲਗਭਗ 28 ਸਾਲ ਸੀ। ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ ‘ਤੇ ਗੋਲੀਆਂ ਚਲਾਈਆਂ।
ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਨਾਲ ਹੀ, ਇਸ ਘਟਨਾ ਦੇ ਪਿੱਛੇ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ।














