ਟੋਰਾਂਟੋ (ਬਲਜਿੰਦਰ ਸੇਖਾ) ਕੈਨੇਡਾ ਦੀ ਓਨਟਾਰੀਓ ਸਰਕਾਰ ਵੱਲੋਂ ਅੱਜ ਨਵਾਂ ਕਾਨੂੰਨ ਪੇਸ਼ ਕੀਤਾ ਗਿਆ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਬਾਅਦ ਵਿਜ਼ਟਰਾਂ ਨੂੰ ਹੁਣ ਡਰਾਈਵਿੰਗ ਲਾਈਸੈਂਸ ਨਹੀਂ ਮਿਲੇਗਾ। ਲਾਈਸੈਂਸ ਜਾਰੀ ਕਰਨ ਤੋਂ ਪਹਿਲਾਂ ਇਮੀਗ੍ਰੇਸ਼ਨ ਸਟੇਟਸ ਦੀ ਜਾਂਚ ਕੀਤੀ ਜਾਵੇਗੀ।

ਦੂਜੇ ਪਾਸੇ, G ਲਾਈਸੈਂਸ ਹਾਸਲ ਕਰਨ ਤੋਂ ਬਾਅਦ ਸਿੱਧਾ A ਲਾਈਸੈਂਸ ਨਹੀਂ ਮਿਲੇਗਾ — ਉਸ ਲਈ ਉਮੀਦਵਾਰਾਂ ਨੂੰ ਪਹਿਲਾਂ ਕੈਨੇਡੀਅਨ ਤਜਰਬਾ ਪ੍ਰਾਪਤ ਕਰਨਾ ਲਾਜ਼ਮੀ ਹੋਵੇਗਾ।