ਕੋਲਕਾਤਾ, 17 ਮਾਰਚ

ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸੁਦੀਪ ਬੰਧੋਪਾਧਿਆਏ ਨੇ ਅੱਜ ਕਿਹਾ ਕਿ ਕਾਂਗਰਸ ਅਤੇ ਭਾਜਪਾ ਤੋਂ ਦੂਰੀ ਬਣਾ ਕੇ ਰੱਖਦਿਆਂ ਟੀਐੱਮਸੀ ਆਪਣੇ ਰਸਤੇ ’ਤੇ ਚੱਲੇਗੀ। ਉਹ ਪਾਰਟੀ ਆਗੂਆਂ ਦੀ ਮੀਟਿੰਗ ਤੋਂ ਬਾਅਦ ਇੱਥੇ ਗੱਲ ਕਰ ਰਹੇ ਸਨ। ਹਾਲਾਂਕਿ, ਉਨ੍ਹਾਂ ਕਿਹਾ ਕਿ ਟੀਐੱਮਸੀ ਇਸ ਸਮੇਂ ਤੀਜੇ ਫਰੰਟ ਬਾਰੇ ਕੋਈ ਗੱਲ ਨਹੀਂ ਕਰ ਰਹੀ। ਇਸ ਦੇ ਨਾਲ ਹੀ ਉਨ੍ਹਾਂ ਕਾਂਗਰਸ ਨੂੰ ਚਿਤਾਵਨੀ ਦਿੱਤੀ ਕਿ ਉਸ ਨੂੰ ਇਹ ਨਹੀਂ ਸਮਝਣਾ ਚਾਹੀਦਾ ਕਿ ਉਹ ਵਿਰੋਧੀ ਧਿਰਾਂ ਦੇ ਤੀਜੇ ਮੋਰਚੇ ਦੀ ‘ਬਿੱਗ ਬੌਸ’ ਹੈ। ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਦੀ ਰਿਹਾਇਸ਼ ’ਤੇ ਮੀਟਿੰਗ ਮਗਰੋਂ ਬੰਧੋਪਾਧਿਆਏ ਨੇ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਟੱਕਰ ਦੇਣ ਸਬੰਧੀ ਰਣਨੀਤੀ ਘੜਨ ਲਈ ਅਗਲੇ ਦਿਨਾਂ ਦੌਰਾਨ ਸ਼ਕਤੀਸ਼ਾਲੀ ਖੇਤਰੀ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।