ਚੇਨਈ, 28 ਅਗਸਤ

ਤਾਮਿਲਨਾਡੂ ਵਿਧਾਨ ਸਭਾ ਨੇ ਅੱਜ ਮਤਾ ਪਾਸ ਕਰਕੇ ਕੇਂਦਰ ਨੂੰ ਤਿੰਨ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ। ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਹਰੀ ਇਲਾਕਿਆਂ ਵਿੱਚ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਮੁੱਖ ਵਿਰੋਧੀ ਧਿਰ ਏਆਈਏਡੀਐੱਮਕੇ ਅਤੇ ਇਸ ਦੀ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੇ ਇਸ ਮੁੱਦੇ ‘ਤੇ ਵਾਕਆਊਟ ਕੀਤਾ। ਜਿਵੇਂ ਹੀ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋਈ, ਮੁੱਖ ਮੰਤਰੀ ਐਮਕੇ ਸਟਾਲਿਨ ਨੇ ਮਤਾ ਪੇਸ਼ ਕੀਤਾ।