ਚਟਗਾਂਵ, 15 ਦਸੰਬਰ
ਇਥੇ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਦੀ ਖੇਡ ਖਤਮ ਹੋਣ ਤੱਕ ਬੰਗਲਾਦੇਸ਼ ਨੇ ਪਹਿਲੀ ਪਾਰੀ ਵਿੱਚ ਅੱਠ ਵਿਕਟਾਂ ‘ਤੇ 133 ਦੌੜਾਂ ਬਣਾਈਆਂ ਹਨ। ਭਾਰਤ ਦੇ ਕੁਲਦੀਪ ਯਾਦਵ ਅਤੇ ਮੁਹੰਮਦ ਸਿਰਾਜ ਨੇ ਸੱਤ ਵਿਕਟਾਂ ਲਈਆਂ। ਕੁਲਦੀਪ ਯਾਦਵ (33/4) ਅਤੇ ਸਿਰਾਜ (3/14) ਨੇ ਬੰਗਲਾਦੇਸ਼ ਦਾ ਲੱਕ ਤੋੜ ਦਿੱਤਾ। ਮੇਹਦੀ ਹਸਨ ਮਿਰਾਜ (ਨਾਬਾਦ 16) ਅਤੇ ਇਬਾਦਤ ਹੁਸੈਨ (ਨਾਬਾਦ 13) ਖੇਡ ਰਹੇ ਹਨ, ਜਿਨ੍ਹਾਂ ਨੇ ਦੂਜੇ ਹੀ ਦਿਨ ਬੰਗਲਾਦੇਸ਼ ਦੀ ਪਾਰੀ ਨੂੰ ਢਹਿ-ਢੇਰੀ ਹੋਣ ਤੋਂ ਬਚਾਇਆ। ਇਸ ਤੋਂ ਪਹਿਲਾਂ ਭਾਰਤ ਨੇ ਬੰਗਲਾਦੇਸ਼ ਖ਼ਿਲਾਫ਼ ਪਹਿਲੇ ਕ੍ਰਿਕਟ ਟੈਸਟ ਦੇ ਦੂਜੇ ਦਿਨ ਅੱਜ ਇੱਥੇ ਪਹਿਲੀ ਪਾਰੀ ਵਿਚ 404 ਦੌੜਾਂ ਬਣਾਈਆਂ। ਦੂਜੇ ਦਿਨ ਭਾਰਤ ਲਈ ਰਵੀਚੰਦਰਨ ਅਸ਼ਵਿਨ (58) ਨੇ ਅਰਧ ਸੈਂਕੜਾ ਪੂਰਾ ਕੀਤਾ, ਜਦਕਿ ਕੁਲਦੀਪ ਯਾਦਵ ਨੇ ਵੀ 40 ਦੌੜਾਂ ਦਾ ਯੋਗਦਾਨ ਦਿੱਤਾ, ਜਿਸ ਨਾਲ ਭਾਰਤ ਨੇ 400 ਦੌੜਾਂ ਦਾ ਅੰਕੜਾ ਪਾਰ ਕੀਤਾ। ਭਾਰਤ ਨੇ ਦਿਨ ਦੀ ਸ਼ੁਰੂਆਤ ਛੇ ਵਿਕਟਾਂ ‘ਤੇ 278 ਦੌੜਾਂ ਤੋਂ ਕੀਤੀ। ਭਾਰਤ ਲਈ ਚੇਤੇਸ਼ਵਰ ਪੁਜਾਰਾ ਨੇ 90 ਅਤੇ ਸ਼੍ਰੇਯਰ ਅਈਅਰ ਨੇ 86 ਦੌੜਾਂ ਬਣਾਈਆਂ।