ਲੁਧਿਆਣਾ, 5 ਸਤੰਬਰ
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਕਾਰਵਾਈ ਨਾ ਕੀਤੇ ਜਾਣ ਦੇ ਵਿਰੋਧ ’ਚ ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸੁਪਰੀਮ ਕੋਰਟ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ 16 ਸਤੰਬਰ ਤੱਕ ਅਸਤੀਫ਼ਾ ਦੇਣ ਦੀ ਧਮਕੀ ਦਿੱਤੀ ਹੈ। ਉਨ੍ਹਾਂ ਦੇ ਅਸਤੀਫ਼ੇ ’ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਦਾ ਨਿੱਜੀ ਫੈਸਲਾ ਹੈ।
ਸ੍ਰੀ ਮਾਨ ਨੇ ਕਿਹਾ ਕਿ ਪਾਰਟੀ ਦੇ ਕੁਝ ਆਗੂ ਐਚ.ਐਸ. ਫੂਲਕਾ ਨਾਲ ਮੁਲਾਕਾਤ ਕਰਨਗੇ ਤਾਂ ਕਿ ਉਨ੍ਹਾਂ ਨੂੰ ਅਸਤੀਫ਼ਾ ਨਾ ਦੇਣ ਲਈ ਮਨਾਇਆ ਜਾ ਸਕੇ ਕਿਉਂਕਿ ਉਨ੍ਹਾਂ ਨੂੰ ਲੋਕਾਂ ਨੇ ਚੁਣ ਕੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ’ਚ ਅਕਾਲੀ ਦਲ ਨੂੰ ਜ਼ਿੰਮੇਵਾਰ ਦੱਸਿਆ ਗਿਆ ਹੈ।













