ਬਰੈਂਪਟਨ— ਕੈਨੇਡਾ ਦੇ ਸ਼ਹਿਰ ਬਰੈਂਪਟਨ ‘ਚ ਛੋਟਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਕਾਰਨ 4 ਲੋਕ ਜ਼ਖਮੀ ਹੋ ਗਏ ਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ । ਸੂਤਰਾਂ ਮੁਤਾਬਕ ਸੋਮਵਾਰ ਨੂੰ ਸ਼ਾਮ 5 ਵਜੇ ਇਹ ਘਟਨਾ ਵਾਪਰੀ। ਪਾਇਲਟ ਨੇ ਦੱਸਿਆ ਕਿ ਉਹ ਬਰੈਂਪਟਨ ਫਲਾਈਟ ਸੈਂਟਰ ‘ਚ ਉਤਰਨ ਦੀ ਤਿਆਰੀ ਕਰ ਰਿਹਾ ਸੀ ਪਰ ਇਸ ਤੋਂ ਪਹਿਲਾਂ ਹੀ ਜਹਾਜ਼ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਡਾਕਟਰਾਂ ਨੇ ਦੱਸਿਆ ਕਿ ਇਨ੍ਹਾਂ 4 ਵਿਅਕਤੀਆਂ ‘ਚੋਂ ਇਕ ਦੀ ਹਾਲਤ ਗੰਭੀਰ ਹੈ । ਬਾਕੀ ਤਿੰਨਾਂ ਨੂੰ ਹਲਕੀਆਂ ਸੱਟਾਂ ਲੱਗੀਆਂ ਹਨ ਤੇ ਉਨ੍ਹਾਂ ਦਾ ਵੀ ਇਲਾਜ ਚੱਲ ਰਿਹਾ ਹੈ। ‘ਟਰਾਂਸਪੋਰਟੇਸ਼ਨ ਸੇਫਟੀ ਬੋਰਡ ਆਫ ਕੈਨੇਡਾ’ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ।