ਨਵੀਂ ਦਿੱਲੀ, 20 ਅਗਸਤ
ਇਥੋਂ ਦੀ ਇਕ ਅਦਾਲਤ ਵੱਲੋਂ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਦੋਸ਼ ਆਇਦ ਕਰਨ ਸਬੰਧੀ ਸੁਣਵਾਈ 26 ਅਗਸਤ ਤੋੋਂ ਕੀਤੀ ਜਾਵੇਗੀ। ਮਹਿਲਾ ਪਹਿਲਵਾਨਾਂ ਨੇ ਉਸ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਹਨ। ਇਸ ਮਾਮਲੇ ਦੀ ਅੱਜ ਸੁਣਵਾਈ ਹੋਣੀ ਸੀ ਪਰ ਜੱਜ ਦੇ ਛੁੱਟੀ ’ਤੇ ਹੋਣ ਕਾਰਨ ਇਹ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤੀ ਗਈ। ਵਧੀਕ ਚੀਫ਼ ਮੈਟਰੋਪਾਲਿਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਬ੍ਰਿਜ ਭੂਸ਼ਨ ਅਤੇ ਸਾਬਕਾ ਸਹਾਇਕ ਸਕੱਤਰ ਵਿਨੋਦ ਤੋਮਰ ਨੂੰ 20 ਜੁਲਾਈ ਨੂੰ ਜ਼ਮਾਨਤ ਦੇ ਦਿੱਤੀ ਸੀ। ਦਿੱਲੀ ਪੁਲੀਸ ਨੇ 15 ਜੂਨ ਨੂੰ ਛੇ ਵਾਰ ਦੇ ਸੰਸਦ ਮੈਂਬਰ ਖ਼ਿਲਾਫ਼ ਧਾਰਾਵਾਂ 354, 354ਏ, 354ਡੀ ਅਤੇ 506 ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ।