ਨਵੀਂ ਦਿੱਲੀ, 18 ਅਪਰੈਲ
ਸੁਪਰੀਮ ਕੋਰਟ ਨੇ ਸਮਲਿੰਗੀ ਵਿਆਹ ਨੂੰ ਕਾਨੂੰਨੀ ਮਾਨਤਾ ਦੇਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ। ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਐੱਸਕੇ ਕੌਲ, ਜਸਟਿਸ ਐੱਸਆਰ ਭੱਟ, ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਪੀਐਸ ਨਰਸਿਮਹਾ ਦੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਸ਼ੁਰੂ ਕੀਤੀ। ਇਸ ਨੂੰ ਬਹੁਤ ਬੁਨਿਆਦੀ ਮੁੱਦਾ ਦੱਸਦੇ ਹੋਏ ਸੁਪਰੀਮ ਕੋਰਟ ਨੇ 13 ਮਾਰਚ ਨੂੰ ਇਨ੍ਹਾਂ ਪਟੀਸ਼ਨਾਂ ਨੂੰ ਸੁਣਵਾਈ ਲਈ ਪੰਜ ਜੱਜਾਂ ਦੇ ਸੰਵਿਧਾਨਕ ਬੈਂਚ ਕੋਲ ਭੇਜ ਦਿੱਤਾ ਸੀ।














