ਹੁਏਲਵਾ (ਸਪੇਨ), 16 ਦਸੰਬਰ
ਮੌਜੂਦਾ ਚੈਂਪੀਅਨ ਪੀਵੀ ਸਿੰਧੂ ਨੇ ਅੱਜ ਇੱਥੇ ਥਾਈਲੈਂਡ ਦੀ ਪੋਰਨਪਾਵੀ ਚੋਚੁਵੋਂਗ ਨੂੰ ਸਿੱਧੇ ਗੇਮਾਂ ਵਿੱਚ ਹਰਾ ਕੇ ਬੀਡਬਲਿਊਐੱਫ ਵਿਸ਼ਵ ਚੈਂਪੀਅਨਸ਼ਿਪ ਬੈਡਮਿੰਟਨ ਟੂਰਨਾਮੈਂਟ ਦੇ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕਰ ਲਿਆ। ਵਿਸ਼ਵ ਦੀ 7ਵੇਂ ਨੰਬਰ ਦੀ ਭਾਰਤੀ ਖਿਡਾਰਨ ਨੇ 48 ਮਿੰਟ ਤੱਕ ਚੱਲੇ ਪ੍ਰੀ-ਕੁਆਰਟਰ ਫਾਈਨਲ ਵਿੱਚ 10ਵੇਂ ਨੰਬਰ ਦੀ ਥਾਈਲੈਂਡ ਦੀ ਖਿਡਾਰਨ ਨੂੰ 21-14, 21-18 ਨਾਲ ਹਰਾਇਆ।














